ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 555 · Raag Bihaagraa · Guru Amar Daas Ji

1ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥

2ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥

3ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

4ਸਲੋਕ ॥

5ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥

6ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥

7ਮਃ ੩ ॥

8ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥

9ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥

10ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥

11ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥

12ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

13ਪਉੜੀ ॥

14ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥

15ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥

16ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥

17ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥

18ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥

19ਸਲੋਕ ਮਃ ੩ ॥

20ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥

21ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥

22ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥

23ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥

24ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥

25ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥

26ਮਃ ੩ ॥

27ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥

28ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥

29ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥

30ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥

31ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥

32ਪਉੜੀ ॥

33ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥

34ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥

35ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥

36ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥

37ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥

38ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥

39ਸਲੋਕ ਮਃ ੩ ॥

40ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath