ਗੁਰੂ ਗ੍ਰੰਥ ਸਾਹਿਬ 556 · Raag Bihaagraa · Guru Amar Daas Ji
1ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥
2ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥
3ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
4ਮਃ ੩ ॥
5ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥
6ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥
7ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥
8ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥
9ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥
10ਪਉੜੀ ॥
11ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥
12ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥
13ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥
14ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥
15ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
16ਸਲੋਕ ਮਃ ੧ ॥
17ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥
18ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥
19ਮਃ ੧ ॥
20ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥
21ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥
22ਪਾਥਰੁ ਲੇ ਪੂਜਹਿ ਮੁਗਧ ਗਵਾਰ ॥
23ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥
24ਪਉੜੀ ॥
25ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥
26ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥
27ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥
28ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥
29ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥
30ਸਲੋਕ ਮਃ ੩ ॥
31ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥
32ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥
33ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥
34ਮਃ ੩ ॥
35ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥
36ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥
37ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥
38ਪਉੜੀ ॥
39ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥
40ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥
41ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥
42ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥
43ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath