ਗੁਰੂ ਗ੍ਰੰਥ ਸਾਹਿਬ 557 · Raag Vadhans
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਵਡਹੰਸੁ ਮਹਲਾ ੧ ਘਰੁ ੧ ॥
3ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥
4ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥
5ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥
6ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥
7ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥
8ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥
9ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥
10ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥
11ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥
12ਵਡਹੰਸੁ ਮਹਲਾ ੧ ॥
13ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥
14ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥
15ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥
16ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥
17ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥
18ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥
19ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥
20ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥
21ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥
22ਵਡਹੰਸੁ ਮਹਲਾ ੧ ਘਰੁ ੨ ॥
23ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥
24ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥
25ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥
26ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥
27ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥
28ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath