ਗੁਰੂ ਗ੍ਰੰਥ ਸਾਹਿਬ 558 · Raag Vadhans · Guru Nanak Dev Ji
1ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥
2ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥
3ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥
4ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥
5ਮਾਠਿ ਗੁੰਦਾੲਂੀ ਪਟੀਆ ਭਰੀਐ ਮਾਗ ਸੰਧੂਰੇ ॥
6ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥
7ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥
8ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥
9ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥
10ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥
11ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥
12ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥
13ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥
14ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
15ਵਡਹੰਸੁ ਮਹਲਾ ੩ ਘਰੁ ੧
16ੴ ਸਤਿਗੁਰ ਪ੍ਰਸਾਦਿ ॥
17ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
18ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
19ਜਪਿ ਮਨ ਮੇਰੇ ਤੂ ਏਕੋ ਨਾਮੁ ॥
20ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
21ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥
22ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
23ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥
24ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥
25ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥
26ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
27ਵਡਹੰਸੁ ਮਹਲਾ ੩ ॥
28ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥
29ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥
30ਮੇਰੇ ਮਨ ਚੇਤਿ ਸਚਾ ਸੋਇ ॥
31ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥
32ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥
33ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥
34ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥
35ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥
36ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥
37ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath