ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 559 · Raag Vadhans

1ਵਡਹੰਸੁ ਮਹਲਾ ੩ ॥

2ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥

3ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥

4ਮਨ ਮੇਰੇ ਗੁਰਮਤਿ ਕਰਣੀ ਸਾਰੁ ॥

5ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥

6ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥

7ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥

8ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥

9ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥

10ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥

11ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

12ਵਡਹੰਸੁ ਮਹਲਾ ੩ ॥

13ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥

14ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥

15ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥

16ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥

17ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥

18ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥

19ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥

20ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥

21ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥

22ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥

23ਵਡਹੰਸੁ ਮਹਲਾ ੩ ॥

24ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥

25ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥

26ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥

27ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥

28ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥

29ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥

30ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥

31ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥

32ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥

33ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥

34ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥

35ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥

36ਵਡਹੰਸੁ ਮਹਲਾ ੩ ॥

37ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥

38ਗੁਰਮੁਖਿ ਸਾਚੇ ਲਗੈ ਧਿਆਨੁ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath