ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 55 · Siree Raag · Guru Nanak Dev Ji

1ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥

2ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥

3ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥

4ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥

5ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥

6ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥

7ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥

8ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥

9ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥

10ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥

11ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥

12ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥

13ਸਿਰੀਰਾਗੁ ਮਹਲਾ ੧ ॥

14ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥

15ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥

16ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥

17ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥

18ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥

19ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥

20ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥

21ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥

22ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥

23ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥

24ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥

25ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥

26ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥

27ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥

28ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥

29ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥

30ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥

31ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥

32ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥

33ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥

34ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥

35ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥

36ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥

37ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥

38ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥

39ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥

40ਸਿਰੀਰਾਗੁ ਮਹਲਾ ੧ ॥

41ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath