ਗੁਰੂ ਗ੍ਰੰਥ ਸਾਹਿਬ 560 · Raag Vadhans · Guru Amar Daas Ji
1ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥
2ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥
3ਗੁਰਮੁਖਿ ਜਾਤਿ ਪਤਿ ਸਚੁ ਸੋਇ ॥
4ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥
5ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥
6ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥
7ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥
8ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥
9ਵਡਹੰਸੁ ਮਹਲਾ ੩ ॥
10ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
11ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
12ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
13ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
14ਅਖੀ ਸੰਤੋਖੀਆ ਏਕ ਲਿਵ ਲਾਇ ॥
15ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
16ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥
17ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥
18ਨਾਨਕ ਮਸਤਕਿ ਜਿਸੁ ਵਡਭਾਗੁ ॥
19ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
20ਵਡਹੰਸੁ ਮਹਲਾ ੩ ॥
21ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
22ਸਚੈ ਸਬਦਿ ਸਚਿ ਸਮਾਇ ॥੧॥
23ਏ ਮਨ ਨਾਮੁ ਨਿਧਾਨੁ ਤੂ ਪਾਇ ॥
24ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥
25ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥
26ਨਿਰਮਲੁ ਨਾਮੁ ਵਸੈ ਮਨਿ ਆਇ ॥੨॥
27ਭਰਮੇ ਭੂਲਾ ਫਿਰੈ ਸੰਸਾਰੁ ॥
28ਮਰਿ ਜਨਮੈ ਜਮੁ ਕਰੇ ਖੁਆਰੁ ॥੩॥
29ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥
30ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥
31ਵਡਹੰਸੁ ਮਹਲਾ ੩ ॥
32ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
33ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
34ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
35ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
36ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
37ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
38ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
39ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
40ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
41ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
42ਵਡਹੰਸੁ ਮਹਲਾ ੪ ਘਰੁ ੧
43ੴ ਸਤਿਗੁਰ ਪ੍ਰਸਾਦਿ ॥
44ਸੇਜ ਏਕ ਏਕੋ ਪ੍ਰਭੁ ਠਾਕੁਰੁ ॥
45ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥
46ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath