ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 561 · Raag Vadhans · Guru Raam Daas Ji

1ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥

2ਮੈ ਅਵਗਣ ਭਰਪੂਰਿ ਸਰੀਰੇ ॥

3ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥

4ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥

5ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥

6ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥

7ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥

8ਵਡਹੰਸੁ ਮਹਲਾ ੪ ॥

9ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥

10ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥

11ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥

12ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥

13ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥

14ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥

15ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥

16ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥

17ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥

18ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥

19ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥

20ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥

21ਵਡਹੰਸੁ ਮਹਲਾ ੪ ਘਰੁ ੨

22ੴ ਸਤਿਗੁਰ ਪ੍ਰਸਾਦਿ ॥

23ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

24ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥

25ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥

26ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

27ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥

28ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥

29ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥

30ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥

31ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥

32ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥

33ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥

34ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥

35ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥

36ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥

37ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath