ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 562 · Raag Vadhans · Guru Raam Daas Ji

1ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥

2ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥

3ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥

4ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥

5ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥

6ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥

7ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥

8ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥

9ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

10ਵਡਹੰਸੁ ਮਹਲਾ ੫ ਘਰੁ ੧

11ੴ ਸਤਿਗੁਰ ਪ੍ਰਸਾਦਿ ॥

12ਅਤਿ ਊਚਾ ਤਾ ਕਾ ਦਰਬਾਰਾ ॥

13ਅੰਤੁ ਨਾਹੀ ਕਿਛੁ ਪਾਰਾਵਾਰਾ ॥

14ਕੋਟਿ ਕੋਟਿ ਕੋਟਿ ਲਖ ਧਾਵੈ ॥

15ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥

16ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥

17ਲਾਖ ਭਗਤ ਜਾ ਕਉ ਆਰਾਧਹਿ ॥

18ਲਾਖ ਤਪੀਸਰ ਤਪੁ ਹੀ ਸਾਧਹਿ ॥

19ਲਾਖ ਜੋਗੀਸਰ ਕਰਤੇ ਜੋਗਾ ॥

20ਲਾਖ ਭੋਗੀਸਰ ਭੋਗਹਿ ਭੋਗਾ ॥੨॥

21ਘਟਿ ਘਟਿ ਵਸਹਿ ਜਾਣਹਿ ਥੋਰਾ ॥

22ਹੈ ਕੋਈ ਸਾਜਣੁ ਪਰਦਾ ਤੋਰਾ ॥

23ਕਰਉ ਜਤਨ ਜੇ ਹੋਇ ਮਿਹਰਵਾਨਾ ॥

24ਤਾ ਕਉ ਦੇਈ ਜੀਉ ਕੁਰਬਾਨਾ ॥੩॥

25ਫਿਰਤ ਫਿਰਤ ਸੰਤਨ ਪਹਿ ਆਇਆ ॥

26ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥

27ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥

28ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥

29ਵਡਹੰਸੁ ਮਹਲਾ ੫ ॥

30ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥

31ਹਉ ਬਲਿਹਾਰੀ ਸਤਿਗੁਰ ਚਰਣਾ ॥੧॥

32ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥

33ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥

34ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥

35ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥

36ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥

37ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥

38ਤੁਮ ਮਿਹਰਵਾਨ ਦਾਸ ਹਮ ਦੀਨਾ ॥

39ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥

40ਵਡਹੰਸੁ ਮਹਲਾ ੫ ॥

41ਤੂ ਬੇਅੰਤੁ ਕੋ ਵਿਰਲਾ ਜਾਣੈ ॥

42ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥

43ਸੇਵਕ ਕੀ ਅਰਦਾਸਿ ਪਿਆਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath