ਗੁਰੂ ਗ੍ਰੰਥ ਸਾਹਿਬ 563 · Raag Vadhans · Guru Arjan Dev Ji
1ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥
2ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥
3ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥
4ਸਦਾ ਸਦਾ ਜਾਈ ਬਲਿਹਾਰੀ ॥
5ਇਤ ਉਤ ਦੇਖਉ ਓਟ ਤੁਮਾਰੀ ॥੩॥
6ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥
7ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥
8ਵਡਹੰਸੁ ਮਃ ੫ ॥
9ਅੰਤਰਜਾਮੀ ਸੋ ਪ੍ਰਭੁ ਪੂਰਾ ॥
10ਦਾਨੁ ਦੇਇ ਸਾਧੂ ਕੀ ਧੂਰਾ ॥੧॥
11ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
12ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥
13ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥
14ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥
15ਜਿਸ ਨੋ ਨਦਰਿ ਕਰੇ ਸੋ ਧਿਆਏ ॥
16ਆਠ ਪਹਰ ਹਰਿ ਕੇ ਗੁਣ ਗਾਏ ॥੩॥
17ਜੀਅ ਜੰਤ ਸਗਲੇ ਪ੍ਰਤਿਪਾਰੇ ॥
18ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥
19ਵਡਹੰਸੁ ਮਹਲਾ ੫ ॥
20ਤੂ ਵਡ ਦਾਤਾ ਅੰਤਰਜਾਮੀ ॥
21ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥
22ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥
23ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥
24ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥
25ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥
26ਚਰਨ ਕਮਲ ਹਿਰਦੈ ਉਰਿ ਧਾਰੇ ॥
27ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥
28ਕਰਿ ਕਿਰਪਾ ਤੇਰੇ ਗੁਣ ਗਾਵਾ ॥
29ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥
30ਵਡਹੰਸੁ ਮਹਲਾ ੫ ॥
31ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥
32ਨਾ ਜੀਉ ਮਰੈ ਨ ਕਬਹੂ ਛੀਜੈ ॥੧॥
33ਵਡਭਾਗੀ ਗੁਰੁ ਪੂਰਾ ਪਾਈਐ ॥
34ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥
35ਰਤਨ ਜਵਾਹਰ ਹਰਿ ਮਾਣਕ ਲਾਲਾ ॥
36ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥
37ਜਤ ਕਤ ਪੇਖਉ ਸਾਧੂ ਸਰਣਾ ॥
38ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥
39ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥
40ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥
41ਵਡਹੰਸੁ ਮਹਲਾ ੫ ॥
42ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥
43ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥
44ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥
45ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥
46ਤੇਰੇ ਜੀਅ ਤੂ ਸਦ ਹੀ ਸਾਥੀ ॥
47ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥
48ਆਵਣੁ ਜਾਣਾ ਤੁਮ ਹੀ ਕੀਆ ॥
49ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥
50ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥
51ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥
52ਵਡਹੰਸੁ ਮਃ ੫ ॥
53ਤੂ ਜਾਣਾਇਹਿ ਤਾ ਕੋਈ ਜਾਣੈ ॥
54ਤੇਰਾ ਦੀਆ ਨਾਮੁ ਵਖਾਣੈ ॥੧॥
55ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath