ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 564 · Raag Vadhans · Guru Arjan Dev Ji

1ਤੁਧੁ ਆਪੇ ਕਾਰਣੁ ਆਪੇ ਕਰਣਾ ॥

2ਹੁਕਮੇ ਜੰਮਣੁ ਹੁਕਮੇ ਮਰਣਾ ॥੨॥

3ਨਾਮੁ ਤੇਰਾ ਮਨ ਤਨ ਆਧਾਰੀ ॥

4ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥

5ਵਡਹੰਸੁ ਮਹਲਾ ੫ ਘਰੁ ੨

6ੴ ਸਤਿਗੁਰ ਪ੍ਰਸਾਦਿ ॥

7ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥

8ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥

9ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥

10ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥

11ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥

12ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥

13ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥

14ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

15ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥

16ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥

17ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥

18ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥

19ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥

20ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥

21ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥

22ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥

23ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥

24ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥

25ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥

26ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

27ਵਡਹੰਸੁ ਮਹਲਾ ੩ ਅਸਟਪਦੀਆ

28ੴ ਸਤਿਗੁਰ ਪ੍ਰਸਾਦਿ ॥

29ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥

30ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥

31ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥

32ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath