ਗੁਰੂ ਗ੍ਰੰਥ ਸਾਹਿਬ 565 · Raag Vadhans · Guru Amar Daas Ji
1ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥
2ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥
3ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥
4ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥
5ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥
6ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥
7ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥
8ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥
9ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥
10ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥
11ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥
12ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥
13ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥
14ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥
15ਵਡਹੰਸੁ ਮਹਲਾ ੩ ॥
16ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥
17ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥
18ਵਾਹੁ ਵਾਹੁ ਸਹਜੇ ਗੁਣ ਰਵੀਜੈ ॥
19ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥
20ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥
21ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥
22ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥
23ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥
24ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥
25ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥
26ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥
27ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥
28ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥
29ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥
30ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥
31ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥
32ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥
33ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥
34ਵਡਹੰਸੁ ਮਹਲਾ ੧ ਛੰਤ
35ੴ ਸਤਿਗੁਰ ਪ੍ਰਸਾਦਿ ॥
36ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
37ਨਾਤਾ ਸੋ ਪਰਵਾਣੁ ਸਚੁ ਕਮਾਈਐ ॥
38ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath