ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 566 · Raag Vadhans · Guru Nanak Dev Ji

1ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥

2ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥

3ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥

4ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥

5ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥

6ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥

7ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥

8ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥

9ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥

10ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥

11ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥

12ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥

13ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥

14ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥

15ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥

16ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥

17ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥

18ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥

19ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥

20ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥

21ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

22ਵਡਹੰਸੁ ਮਹਲਾ ੧ ॥

23ਕਰਹੁ ਦਇਆ ਤੇਰਾ ਨਾਮੁ ਵਖਾਣਾ ॥

24ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥

25ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥

26ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥

27ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥

28ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥

29ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥

30ਦੂਖੁ ਗਇਆ ਸੁਖੁ ਆਇ ਸਮਾਣਾ ॥

31ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥

32ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥

33ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥

34ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥

35ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥

36ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥

37ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥

38ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥

39ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥

40ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥

41ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥

42ਹਉ ਬਲਿਹਾਰੀ ਸਾਚੇ ਨਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath