ਗੁਰੂ ਗ੍ਰੰਥ ਸਾਹਿਬ 567 · Raag Vadhans · Guru Nanak Dev Ji
1ਰਾਜੁ ਤੇਰਾ ਕਬਹੁ ਨ ਜਾਵੈ ॥
2ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥
3ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥
4ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥
5ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
6ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥
7ਜਪਹਿ ਤ ਸਾਚਾ ਏਕੁ ਮੁਰਾਰੇ ॥
8ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥
9ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥
10ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥
11ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
12ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
13ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥
14ਨਦਰਿ ਕਰਹਿ ਤਾ ਸਾਚੁ ਪਛਾਣਾ ॥
15ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥
16ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥
17ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥
18ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
19ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
20ਸੋਹਣੇ ਨਕ ਜਿਨ ਲੰਮੜੇ ਵਾਲਾ ॥
21ਕੰਚਨ ਕਾਇਆ ਸੁਇਨੇ ਕੀ ਢਾਲਾ ॥
22ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
23ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
24ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
25ਬੰਕੇ ਲੋਇਣ ਦੰਤ ਰੀਸਾਲਾ ॥੭॥
26ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
27ਕੁਹਕਨਿ ਕੋਕਿਲਾ ਤਰਲ ਜੁਆਣੀ ॥
28ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
29ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
30ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
31ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥
32ਵਡਹੰਸੁ ਮਹਲਾ ੩ ਛੰਤ
33ੴ ਸਤਿਗੁਰ ਪ੍ਰਸਾਦਿ ॥
34ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥
35ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
36ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥
37ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥
38ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥
39ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
40ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥
41ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath