ਗੁਰੂ ਗ੍ਰੰਥ ਸਾਹਿਬ 568 · Raag Vadhans · Guru Amar Daas Ji
1ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥
2ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥
3ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥
4ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
5ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥
6ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥
7ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥
8ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥
9ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥
10ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
11ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥
12ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥
13ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥
14ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥
15ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥
16ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
17ਵਡਹੰਸੁ ਮਹਲਾ ੩ ॥
18ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥
19ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥
20ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥
21ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥
22ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥
23ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥
24ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥
25ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥
26ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥
27ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥
28ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥
29ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥
30ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥
31ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥
32ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥
33ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥
34ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath