ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 569 · Raag Vadhans · Guru Amar Daas Ji

1ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥

2ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥

3ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥

4ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥

5ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥

6ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥

7ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥

8ਵਡਹੰਸੁ ਮਹਲਾ ੩ ॥

9ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥

10ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

11ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥

12ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥

13ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥

14ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

15ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥

16ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥

17ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥

18ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥

19ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥

20ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

21ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥

22ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥

23ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥

24ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥

25ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥

26ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥

27ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥

28ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥

29ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥

30ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥

31ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥

32ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

33ਵਡਹੰਸੁ ਮਹਲਾ ੩ ॥

34ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥

35ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath