ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 570 · Raag Vadhans · Guru Amar Daas Ji

1ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥

2ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥

3ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥

4ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

5ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥

6ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥

7ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥

8ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥

9ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥

10ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥

11ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥

12ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥

13ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥

14ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥

15ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥

16ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥

17ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥

18ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥

19ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥

20ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥

21ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥

22ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥

23ਵਡਹੰਸੁ ਮਹਲਾ ੩ ॥

24ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥

25ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥

26ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥

27ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥

28ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥

29ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥

30ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥

31ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥

32ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥

33ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥

34ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥

35ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥

36ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath