ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 571 · Raag Vadhans · Guru Amar Daas Ji

1ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥

2ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥

3ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥

4ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥

5ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥

6ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

7ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥

8ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

9ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

10ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥

11ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

12ਵਡਹੰਸੁ ਮਹਲਾ ੩ ॥

13ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

14ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

15ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

16ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

17ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥

18ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

19ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥

20ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥

21ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥

22ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥

23ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

24ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥

25ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥

26ਅਰਦਾਸਿ ਕਰਂੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

27ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥

28ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥

29ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥

30ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥

31ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥

32ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥

33ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥

34ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath