ਗੁਰੂ ਗ੍ਰੰਥ ਸਾਹਿਬ 572 · Raag Vadhans · Guru Amar Daas Ji
1ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥
2ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
3ਵਡਹੰਸੁ ਮਹਲਾ ੪ ਛੰਤ
4ੴ ਸਤਿਗੁਰ ਪ੍ਰਸਾਦਿ ॥
5ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
6ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥
7ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥
8ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥
9ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥
10ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥
11ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥
12ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥
13ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥
14ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥
15ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥
16ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥
17ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥
18ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥
19ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥
20ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥
21ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥
22ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥
23ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥
24ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥
25ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥
26ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥
27ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥
28ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥
29ਵਡਹੰਸੁ ਮਹਲਾ ੪ ॥
30ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥
31ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥
32ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥
33ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath