ਗੁਰੂ ਗ੍ਰੰਥ ਸਾਹਿਬ 573 · Raag Vadhans · Guru Raam Daas Ji
1ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥
2ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥
3ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥
4ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥
5ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥
6ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥
7ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥
8ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥
9ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥
10ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥
11ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥
12ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥
13ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥
14ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥
15ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥
16ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥
17ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥
18ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥
19ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥
20ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥
21ਵਡਹੰਸੁ ਮਹਲਾ ੪ ॥
22ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
23ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥
24ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥
25ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥
26ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥
27ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
28ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥
29ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥
30ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥
31ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥
32ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥
33ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath