ਗੁਰੂ ਗ੍ਰੰਥ ਸਾਹਿਬ 574 · Raag Vadhans · Guru Raam Daas Ji
1ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥
2ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥
3ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥
4ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥
5ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥
6ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥
7ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥
8ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥
9ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥
10ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥
11ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥
12ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥
13ਵਡਹੰਸੁ ਮਹਲਾ ੪ ॥
14ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥
15ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥
16ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥
17ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥
18ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥
19ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥
20ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥
21ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥
22ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥
23ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥
24ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥
25ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
26ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥
27ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥
28ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥
29ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥
30ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥
31ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath