ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 575 · Raag Vadhans · Guru Raam Daas Ji

1ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥

2ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥

3ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥

4ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥

5ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥

6ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

7ਵਡਹੰਸੁ ਮਹਲਾ ੪ ਘੋੜੀਆ

8ੴ ਸਤਿਗੁਰ ਪ੍ਰਸਾਦਿ ॥

9ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥

10ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥

11ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥

12ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥

13ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥

14ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

15ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥

16ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥

17ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥

18ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥

19ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥

20ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥

21ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥

22ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥

23ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥

24ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥

25ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥

26ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥

27ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥

28ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥

29ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥

30ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥

31ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥

32ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

33ਵਡਹੰਸੁ ਮਹਲਾ ੪ ॥

34ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥

35ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath