ਗੁਰੂ ਗ੍ਰੰਥ ਸਾਹਿਬ 576 · Raag Vadhans · Guru Raam Daas Ji
1ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥
2ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥
3ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥
4ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥
5ਦੇਹ ਕੰਚਨ ਜੀਨੁ ਸੁਵਿਨਾ ਰਾਮ ॥
6ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥
7ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥
8ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥
9ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥
10ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥
11ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥
12ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥
13ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥
14ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥
15ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥
16ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥
17ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥
18ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥
19ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥
20ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥
21ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥
22ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥
23ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪
24ੴ ਸਤਿਗੁਰ ਪ੍ਰਸਾਦਿ ॥
25ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
26ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
27ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥
28ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥
29ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥
30ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
31ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥
32ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥
33ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥
34ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥
35ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath