ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 577 · Raag Vadhans · Guru Arjan Dev Ji

1ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥

2ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥

3ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥

4ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥

5ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥

6ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥

7ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥

8ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥

9ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥

10ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥

11ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥

12ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥

13ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥

14ਸਲੋਕੁ ॥

15ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥

16ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥

17ਛੰਤੁ ॥

18ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥

19ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥

20ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥

21ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥

22ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥

23ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

24ਸਲੋਕੁ ॥

25ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥

26ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥

27ਛੰਤੁ ॥

28ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥

29ਸੇ ਸਾਚੀ ਦਰਗਹ ਭਾਣੇ ਰਾਮ ॥

30ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥

31ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥

32ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥

33ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥

34ਸਲੋਕੁ ॥

35ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥

36ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥

37ਛੰਤੁ ॥

38ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥

39ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥

40ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥

41ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥

42ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath