ਗੁਰੂ ਗ੍ਰੰਥ ਸਾਹਿਬ 578 · Raag Vadhans · Guru Arjan Dev Ji
1ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
2ਸਲੋਕੁ ॥
3ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥
4ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥
5ਛੰਤੁ ॥
6ਮਿਲਿ ਜਲੁ ਜਲਹਿ ਖਟਾਨਾ ਰਾਮ ॥
7ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥
8ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥
9ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥
10ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥
11ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥
12ਵਡਹੰਸੁ ਮਹਲਾ ੫ ॥
13ਪ੍ਰਭ ਕਰਣ ਕਾਰਣ ਸਮਰਥਾ ਰਾਮ ॥
14ਰਖੁ ਜਗਤੁ ਸਗਲ ਦੇ ਹਥਾ ਰਾਮ ॥
15ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥
16ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥
17ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥
18ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥
19ਏਹਿ ਜੀਅ ਤੇਰੇ ਤੂ ਕਰਤਾ ਰਾਮ ॥
20ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥
21ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥
22ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥
23ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥
24ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥
25ਆਠ ਪਹਰ ਹਰਿ ਧਿਆਈਐ ਰਾਮ ॥
26ਮਨ ਇਛਿਅੜਾ ਫਲੁ ਪਾਈਐ ਰਾਮ ॥
27ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥
28ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥
29ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥
30ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥
31ਦਰਿ ਵਾਜਹਿ ਅਨਹਤ ਵਾਜੇ ਰਾਮ ॥
32ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥
33ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥
34ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥
35ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥
36ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥
37ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
38ੴ ਸਤਿਗੁਰ ਪ੍ਰਸਾਦਿ ॥
39ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
40ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath