ਗੁਰੂ ਗ੍ਰੰਥ ਸਾਹਿਬ 579 · Raag Vadhans · Guru Nanak Dev Ji
1ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥
2ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
3ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥
4ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥
5ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥
6ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥
7ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥
8ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥
9ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥
10ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥
11ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥
12ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥
13ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥
14ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥
15ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥
16ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥
17ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥
18ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥
19ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥
20ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥
21ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥
22ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
23ਵਡਹੰਸੁ ਮਹਲਾ ੧ ॥
24ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
25ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ ॥
26ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
27ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
28ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
29ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
30ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
31ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
32ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
33ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
34ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
35ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
36ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath