ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 57 · Siree Raag · Guru Nanak Dev Ji

1ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥

2ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥

3ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥

4ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥

5ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥

6ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥

7ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥

8ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥

9ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥

10ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥

11ਸਿਰੀਰਾਗੁ ਮਹਲਾ ੧ ॥

12ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥

13ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥

14ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥

15ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥

16ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥

17ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥

18ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥

19ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥

20ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥

21ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥

22ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥

23ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥

24ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥

25ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥

26ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥

27ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥

28ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥

29ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥

30ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥

31ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥

32ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥

33ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥

34ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥

35ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥

36ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥

37ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥

38ਸਿਰੀਰਾਗੁ ਮਹਲਾ ੧ ॥

39ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥

40ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥

41ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath