ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 581 · Raag Vadhans · Guru Nanak Dev Ji

1ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥

2ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥

3ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥

4ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥

5ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥

6ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥

7ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥

8ਵਡਹੰਸੁ ਮਹਲਾ ੧ ॥

9ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥

10ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

11ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥

12ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥

13ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥

14ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥

15ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥

16ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥

17ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥

18ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥

19ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥

20ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥

21ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥

22ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥

23ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥

24ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥

25ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥

26ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥

27ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥

28ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥

29ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥

30ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥

31ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥

32ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

33ਵਡਹੰਸੁ ਮਹਲਾ ੧ ॥

34ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥

35ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥

36ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥

37ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥

38ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥

39ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath