ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 582 · Raag Vadhans · Guru Nanak Dev Ji

1ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥

2ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥

3ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥

4ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥

5ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥

6ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥

7ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥

8ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥

9ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥

10ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥

11ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥

12ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥

13ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥

14ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥

15ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥

16ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥

17ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥

18ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

19ਵਡਹੰਸੁ ਮਹਲਾ ੩ ਮਹਲਾ ਤੀਜਾ

20ੴ ਸਤਿਗੁਰ ਪ੍ਰਸਾਦਿ ॥

21ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

22ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥

23ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥

24ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥

25ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥

26ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

27ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥

28ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥

29ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥

30ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥

31ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥

32ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥

33ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath