ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 583 · Raag Vadhans · Guru Amar Daas Ji

1ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥

2ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥

3ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥

4ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥

5ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥

6ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥

7ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥

8ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥

9ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥

10ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥

11ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

12ਵਡਹੰਸੁ ਮਹਲਾ ੩ ॥

13ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥

14ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥

15ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥

16ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥

17ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥

18ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

19ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥

20ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥

21ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥

22ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥

23ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥

24ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

25ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥

26ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥

27ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥

28ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥

29ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥

30ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥

31ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥

32ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥

33ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥

34ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath