ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 584 · Raag Vadhans · Guru Amar Daas Ji

1ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥

2ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

3ਵਡਹੰਸੁ ਮਃ ੩ ॥

4ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥

5ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥

6ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥

7ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥

8ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥

9ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

10ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥

11ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥

12ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥

13ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥

14ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥

15ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥

16ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥

17ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥

18ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥

19ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥

20ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥

21ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

22ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥

23ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥

24ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥

25ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥

26ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥

27ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

28ਵਡਹੰਸੁ ਮਹਲਾ ੩ ॥

29ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥

30ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

31ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥

32ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

33ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥

34ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

35ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath