ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 585 · Raag Vadhans · Guru Amar Daas Ji

1ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥

2ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥

3ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥

4ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥

5ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

6ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥

7ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥

8ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥

9ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥

10ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥

11ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

12ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥

13ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥

14ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥

15ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥

16ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥

17ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

18ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ

19ੴ ਸਤਿਗੁਰ ਪ੍ਰਸਾਦਿ ॥

20ਸਲੋਕ ਮਃ ੩ ॥

21ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥

22ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥

23ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥

24ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥

25ਮਃ ੩ ॥

26ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥

27ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥

28ਮਃ ੩ ॥

29ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥

30ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥

31ਪਉੜੀ ॥

32ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥

33ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥

34ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥

35ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥

36ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath