ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 586 · Raag Vadhans

1ਸਲੋਕੁ ਮਃ ੩ ॥

2ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥

3ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥

4ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥

5ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥

6ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥

7ਮਃ ੩ ॥

8ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥

9ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥

10ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥

11ਪਉੜੀ ॥

12ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥

13ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥

14ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥

15ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥

16ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥

17ਸਲੋਕੁ ਮਃ ੩ ॥

18ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥

19ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥

20ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥

21ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥

22ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥

23ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

24ਮਃ ੩ ॥

25ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

26ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥

27ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥

28ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥

29ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥

30ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥

31ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥

32ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

33ਪਉੜੀ ॥

34ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥

35ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥

36ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥

37ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥

38ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

39ਸਲੋਕੁ ਮਃ ੩ ॥

40ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath