ਗੁਰੂ ਗ੍ਰੰਥ ਸਾਹਿਬ 587 · Raag Vadhans · Guru Amar Daas Ji
1ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥
2ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥
3ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
4ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥
5ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥
6ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥
7ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
8ਮਃ ੩ ॥
9ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
10ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥
11ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥
12ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥
13ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥
14ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥
15ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥
16ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥
17ਪਉੜੀ ॥
18ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥
19ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥
20ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥
21ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥
22ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
23ਸਲੋਕ ਮਃ ੩ ॥
24ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
25ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥
26ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥
27ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥
28ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥
29ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥
30ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥
31ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥
32ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥
33ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
34ਮਃ ੩ ॥
35ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
36ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
37ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
38ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
39ਪਉੜੀ ॥
40ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath