ਗੁਰੂ ਗ੍ਰੰਥ ਸਾਹਿਬ 588 · Raag Vadhans · Guru Amar Daas Ji
1ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
2ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
3ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
4ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
5ਸਲੋਕ ਮਃ ੩ ॥
6ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
7ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
8ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
9ਮਃ ੩ ॥
10ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥
11ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥
12ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥
13ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥
14ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥
15ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥
16ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥
17ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
18ਪਉੜੀ ॥
19ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥
20ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥
21ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥
22ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥
23ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
24ਸਲੋਕ ਮਃ ੩ ॥
25ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥
26ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥
27ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥
28ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥
29ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥
30ਮਃ ੩ ॥
31ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥
32ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥
33ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥
34ਪਉੜੀ ॥
35ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥
36ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥
37ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥
38ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath