ਗੁਰੂ ਗ੍ਰੰਥ ਸਾਹਿਬ 589 · Raag Vadhans · Guru Amar Daas Ji
1ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
2ਸਲੋਕੁ ਮਃ ੩ ॥
3ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥
4ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥
5ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥
6ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥
7ਮਃ ੩ ॥
8ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥
9ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥
10ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥
11ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥
12ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥
13ਪਉੜੀ ॥
14ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥
15ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥
16ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥
17ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥
18ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥
19ਸਲੋਕ ਮਃ ੩ ॥
20ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥
21ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥
22ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥
23ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥
24ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥
25ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥
26ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥
27ਮਃ ੩ ॥
28ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
29ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥
30ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥
31ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥
32ਪਉੜੀ ॥
33ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥
34ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥
35ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥
36ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥
37ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥
38ਸਲੋਕ ਮਃ ੩ ॥
39ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
40ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
41ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath