ਗੁਰੂ ਗ੍ਰੰਥ ਸਾਹਿਬ 58 · Siree Raag · Guru Nanak Dev Ji
1ਭਾਈ ਰੇ ਅਵਰੁ ਨਾਹੀ ਮੈ ਥਾਉ ॥
2ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥
3ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥
4ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥
5ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥
6ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥
7ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥
8ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥
9ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥
10ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥
11ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥
12ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥
13ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥
14ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥
15ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥
16ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥
17ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥
18ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥
19ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥
20ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥
21ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥
22ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥
23ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥
24ਸਿਰੀਰਾਗੁ ਮਹਲਾ ੧ ॥
25ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥
26ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥
27ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥
28ਮਨ ਰੇ ਰਾਮ ਜਪਹੁ ਸੁਖੁ ਹੋਇ ॥
29ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥
30ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥
31ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥
32ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥
33ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥
34ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥
35ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥
36ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥
37ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥
38ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥
39ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥
40ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath