ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 590 · Raag Vadhans · Guru Amar Daas Ji

1ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

2ਮਹਲਾ ੧ ॥

3ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥

4ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥

5ਪਉੜੀ ॥

6ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥

7ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥

8ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥

9ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥

10ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

11ਸਲੋਕੁ ਮਃ ੩ ॥

12ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥

13ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

14ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥

15ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥

16ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥

17ਮਃ ੩ ॥

18ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥

19ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥

20ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥

21ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥

22ਪਉੜੀ ॥

23ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥

24ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥

25ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥

26ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥

27ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

28ਸਲੋਕ ਮਃ ੩ ॥

29ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥

30ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

31ਮਃ ੩ ॥

32ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥

33ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥

34ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥

35ਪਉੜੀ ॥

36ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥

37ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥

38ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath