ਗੁਰੂ ਗ੍ਰੰਥ ਸਾਹਿਬ 591 · Raag Vadhans · Guru Amar Daas Ji
1ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥
2ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
3ਸਲੋਕ ਮਃ ੩ ॥
4ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥
5ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥
6ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥
7ਮਃ ੩ ॥
8ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥
9ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥
10ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥
11ਪਉੜੀ ॥
12ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥
13ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥
14ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥
15ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥
16ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥
17ਸਲੋਕੁ ਮਃ ੩ ॥
18ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥
19ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥
20ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
21ਮਃ ੩ ॥
22ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥
23ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
24ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥
25ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
26ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
27ਪਉੜੀ ॥
28ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥
29ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
30ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥
31ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
32ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
33ਸਲੋਕੁ ਮਃ ੩ ॥
34ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥
35ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥
36ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥
37ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥
38ਮਃ ੩ ॥
39ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath