ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 592 · Raag Vadhans · Guru Amar Daas Ji

1ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥

2ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥

3ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥

4ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥

5ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

6ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥

7ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥

8ਪਉੜੀ ॥

9ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥

10ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥

11ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥

12ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥

13ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥

14ਸਲੋਕੁ ਮਃ ੩ ॥

15ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

16ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥

17ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥

18ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

19ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥

20ਮਃ ੩ ॥

21ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥

22ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥

23ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥

24ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥

25ਪਉੜੀ ॥

26ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥

27ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

28ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥

29ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

30ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

31ਸਲੋਕੁ ਮਃ ੩ ॥

32ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥

33ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥

34ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

35ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

36ਮਃ ੩ ॥

37ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥

38ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath