ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 593 · Raag Vadhans · Guru Amar Daas Ji

1ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥

2ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥

3ਪਉੜੀ ॥

4ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥

5ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥

6ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥

7ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥

8ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

9ਸਲੋਕ ਮਃ ੩ ॥

10ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥

11ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥

12ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥

13ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥

14ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥

15ਮਃ ੩ ॥

16ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥

17ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥

18ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥

19ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥

20ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥

21ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥

22ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥

23ਪਉੜੀ ॥

24ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥

25ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥

26ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥

27ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥

28ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥

29ਸਲੋਕੁ ਮਃ ੩ ॥

30ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥

31ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥

32ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥

33ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥

34ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥

35ਮਃ ੩ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath