ਗੁਰੂ ਗ੍ਰੰਥ ਸਾਹਿਬ 594 · Raag Vadhans · Guru Amar Daas Ji
1ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
2ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
3ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
4ਪਉੜੀ ॥
5ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥
6ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥
7ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥
8ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥
9ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
10ਸਲੋਕੁ ਮਃ ੧ ॥
11ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
12ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
13ਮਃ ੧ ॥
14ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥
15ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
16ਪਉੜੀ ॥
17ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥
18ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥
19ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
20ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥
21ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
22ਸਲੋਕੁ ਮਃ ੩ ॥
23ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
24ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥
25ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
26ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥
27ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
28ਮਃ ੩ ॥
29ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥
30ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥
31ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥
32ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥
33ਪਉੜੀ ॥
34ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥
35ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
36ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥
37ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
38ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath