ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 595 · Raag Sorath

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2ਸੋਰਠਿ ਮਹਲਾ ੧ ਘਰੁ ੧ ਚਉਪਦੇ ॥

3ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥

4ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥

5ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥

6ਭੀ ਸਾਲਾਹਿਹੁ ਸਾਚਾ ਸੋਇ ॥

7ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥

8ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥

9ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥

10ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥

11ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥

12ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥

13ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥

14ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥

15ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥

16ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥

17ਸੋਰਠਿ ਮਹਲਾ ੧ ਘਰੁ ੧ ॥

18ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥

19ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥

20ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥

21ਬਾਬਾ ਮਾਇਆ ਸਾਥਿ ਨ ਹੋਇ ॥

22ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥

23ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥

24ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥

25ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥

26ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥

27ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥

28ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥

29ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath