ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 596 · Raag Sorath · Guru Nanak Dev Ji

1ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥

2ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥

3ਸੋਰਠਿ ਮਃ ੧ ਚਉਤੁਕੇ ॥

4ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥

5ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥

6ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

7ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥

8ਮਨੁ ਮਾਨਿਆ ਨਾਮੁ ਸਖਾਈ ॥

9ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥

10ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥

11ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥

12ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥

13ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥

14ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥

15ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥

16ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥

17ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥

18ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥

19ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥

20ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥

21ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

22ਸੋਰਠਿ ਮਹਲਾ ੧ ਦੁਤੁਕੇ ॥

23ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥

24ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥

25ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥

26ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥

27ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥

28ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥

29ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥

30ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥

31ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥

32ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥

33ਸੋਰਠਿ ਮਹਲਾ ੧ ॥

34ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥

35ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥

36ਕਰਤਾ ਤੂ ਮੈ ਮਾਣੁ ਨਿਮਾਣੇ ॥

37ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥

38ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath