ਗੁਰੂ ਗ੍ਰੰਥ ਸਾਹਿਬ 597 · Raag Sorath · Guru Nanak Dev Ji
1ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥
2ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥
3ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥
4ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥
5ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥
6ਸੋਰਠਿ ਮਹਲਾ ੧ ॥
7ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥
8ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥
9ਸਾਚੇ ਸਚਿਆਰ ਵਿਟਹੁ ਕੁਰਬਾਣੁ ॥
10ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥
11ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥
12ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥
13ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥
14ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥
15ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥
16ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥
17ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥
18ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥
19ਸੋਰਠਿ ਮਹਲਾ ੧ ॥
20ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥
21ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥
22ਮਨ ਰੇ ਰਾਮ ਨਾਮ ਜਸੁ ਲੇਇ ॥
23ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥
24ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥
25ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥
26ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥
27ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥
28ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥
29ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥
30ਸੋਰਠਿ ਮਹਲਾ ੧ ॥
31ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥
32ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥
33ਘਟਿ ਘਟਿ ਰਵਿ ਰਹਿਆ ਬਨਵਾਰੀ ॥
34ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥
35ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥
36ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath