ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 598 · Raag Sorath · Guru Nanak Dev Ji

1ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥

2ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥

3ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥

4ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

5ਸੋਰਠਿ ਮਹਲਾ ੧ ॥

6ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

7ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

8ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

9ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

10ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

11ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

12ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

13ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

14ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

15ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

16ਸੋਰਠਿ ਮਹਲਾ ੧ ਪੰਚਪਦੇ ॥

17ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥

18ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥

19ਮਨ ਰੇ ਸਮਝੁ ਕਵਨ ਮਤਿ ਲਾਗਾ ॥

20ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥

21ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥

22ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥

23ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥

24ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥

25ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥

26ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥

27ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥

28ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥

29ਸੋਰਠਿ ਮਹਲਾ ੧ ॥

30ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥

31ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥

32ਮਨ ਰੇ ਰਾਮ ਜਪਹੁ ਸੁਖੁ ਹੋਈ ॥

33ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath