ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 599 · Raag Sorath · Guru Nanak Dev Ji

1ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥

2ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥

3ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥

4ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥

5ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥

6ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥

7ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥

8ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥

9ਸੋਰਠਿ ਮਹਲਾ ੧ ਘਰੁ ੩

10ੴ ਸਤਿਗੁਰ ਪ੍ਰਸਾਦਿ ॥

11ਜਾ ਤਿਸੁ ਭਾਵਾ ਤਦ ਹੀ ਗਾਵਾ ॥

12ਤਾ ਗਾਵੇ ਕਾ ਫਲੁ ਪਾਵਾ ॥

13ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥

14ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥

15ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥

16ਗੁਰ ਸਾਖੀ ਅੰਤਰਿ ਜਾਗੀ ॥

17ਤਾ ਚੰਚਲ ਮਤਿ ਤਿਆਗੀ ॥

18ਗੁਰ ਸਾਖੀ ਕਾ ਉਜੀਆਰਾ ॥

19ਤਾ ਮਿਟਿਆ ਸਗਲ ਅੰਧੵਾਰਾ ॥੨॥

20ਗੁਰ ਚਰਨੀ ਮਨੁ ਲਾਗਾ ॥

21ਤਾ ਜਮ ਕਾ ਮਾਰਗੁ ਭਾਗਾ ॥

22ਭੈ ਵਿਚਿ ਨਿਰਭਉ ਪਾਇਆ ॥

23ਤਾ ਸਹਜੈ ਕੈ ਘਰਿ ਆਇਆ ॥੩॥

24ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥

25ਇਸੁ ਜਗ ਮਹਿ ਕਰਣੀ ਸਾਰੀ ॥

26ਕਰਣੀ ਕੀਰਤਿ ਹੋਈ ॥

27ਜਾ ਆਪੇ ਮਿਲਿਆ ਸੋਈ ॥੪॥੧॥੧੨॥

28ਸੋਰਠਿ ਮਹਲਾ ੩ ਘਰੁ ੧

29ੴ ਸਤਿਗੁਰ ਪ੍ਰਸਾਦਿ ॥

30ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥

31ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

32ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥

33ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥

34ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥

35ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥

36ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥

37ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥

38ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath