ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 59 · Siree Raag · Guru Nanak Dev Ji

1ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥

2ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥

3ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥

4ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥

5ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥

6ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥

7ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥

8ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥

9ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥

10ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥

11ਸਿਰੀਰਾਗੁ ਮਹਲਾ ੧ ॥

12ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥

13ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥

14ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥

15ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥

16ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥

17ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥

18ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥

19ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

20ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥

21ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥

22ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥

23ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥

24ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥

25ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

26ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥

27ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥

28ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥

29ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥

30ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥

31ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥

32ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥

33ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥

34ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥

35ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥

36ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥

37ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

38ਸਿਰੀਰਾਗੁ ਮਹਲਾ ੧ ॥

39ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥

40ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥

41ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath