ਗੁਰੂ ਗ੍ਰੰਥ ਸਾਹਿਬ 5 · Jap · Guru Nanak Dev Ji
1ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
2ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
3ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
4ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
5ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
6ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
7ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
8ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
9ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
10ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
11ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
12ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥
13ਅੰਤੁ ਨ ਸਿਫਤੀ ਕਹਣਿ ਨ ਅੰਤੁ ॥
14ਅੰਤੁ ਨ ਕਰਣੈ ਦੇਣਿ ਨ ਅੰਤੁ ॥
15ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
16ਅੰਤੁ ਨ ਜਾਪੈ ਕਿਆ ਮਨਿ ਮੰਤੁ ॥
17ਅੰਤੁ ਨ ਜਾਪੈ ਕੀਤਾ ਆਕਾਰੁ ॥
18ਅੰਤੁ ਨ ਜਾਪੈ ਪਾਰਾਵਾਰੁ ॥
19ਅੰਤ ਕਾਰਣਿ ਕੇਤੇ ਬਿਲਲਾਹਿ ॥
20ਤਾ ਕੇ ਅੰਤ ਨ ਪਾਏ ਜਾਹਿ ॥
21ਏਹੁ ਅੰਤੁ ਨ ਜਾਣੈ ਕੋਇ ॥
22ਬਹੁਤਾ ਕਹੀਐ ਬਹੁਤਾ ਹੋਇ ॥
23ਵਡਾ ਸਾਹਿਬੁ ਊਚਾ ਥਾਉ ॥
24ਊਚੇ ਉਪਰਿ ਊਚਾ ਨਾਉ ॥
25ਏਵਡੁ ਊਚਾ ਹੋਵੈ ਕੋਇ ॥
26ਤਿਸੁ ਊਚੇ ਕਉ ਜਾਣੈ ਸੋਇ ॥
27ਜੇਵਡੁ ਆਪਿ ਜਾਣੈ ਆਪਿ ਆਪਿ ॥
28ਨਾਨਕ ਨਦਰੀ ਕਰਮੀ ਦਾਤਿ ॥੨੪॥
29ਬਹੁਤਾ ਕਰਮੁ ਲਿਖਿਆ ਨਾ ਜਾਇ ॥
30ਵਡਾ ਦਾਤਾ ਤਿਲੁ ਨ ਤਮਾਇ ॥
31ਕੇਤੇ ਮੰਗਹਿ ਜੋਧ ਅਪਾਰ ॥
32ਕੇਤਿਆ ਗਣਤ ਨਹੀ ਵੀਚਾਰੁ ॥
33ਕੇਤੇ ਖਪਿ ਤੁਟਹਿ ਵੇਕਾਰ ॥
34ਕੇਤੇ ਲੈ ਲੈ ਮੁਕਰੁ ਪਾਹਿ ॥
35ਕੇਤੇ ਮੂਰਖ ਖਾਹੀ ਖਾਹਿ ॥
36ਕੇਤਿਆ ਦੂਖ ਭੂਖ ਸਦ ਮਾਰ ॥
37ਏਹਿ ਭਿ ਦਾਤਿ ਤੇਰੀ ਦਾਤਾਰ ॥
38ਬੰਦਿ ਖਲਾਸੀ ਭਾਣੈ ਹੋਇ ॥
39ਹੋਰੁ ਆਖਿ ਨ ਸਕੈ ਕੋਇ ॥
40ਜੇ ਕੋ ਖਾਇਕੁ ਆਖਣਿ ਪਾਇ ॥
41ਓਹੁ ਜਾਣੈ ਜੇਤੀਆ ਮੁਹਿ ਖਾਇ ॥
42ਆਪੇ ਜਾਣੈ ਆਪੇ ਦੇਇ ॥
43ਆਖਹਿ ਸਿ ਭਿ ਕੇਈ ਕੇਇ ॥
44ਜਿਸ ਨੋ ਬਖਸੇ ਸਿਫਤਿ ਸਾਲਾਹ ॥
45ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
46ਅਮੁਲ ਗੁਣ ਅਮੁਲ ਵਾਪਾਰ ॥
47ਅਮੁਲ ਵਾਪਾਰੀਏ ਅਮੁਲ ਭੰਡਾਰ ॥
48ਅਮੁਲ ਆਵਹਿ ਅਮੁਲ ਲੈ ਜਾਹਿ ॥
49ਅਮੁਲ ਭਾਇ ਅਮੁਲਾ ਸਮਾਹਿ ॥
50ਅਮੁਲੁ ਧਰਮੁ ਅਮੁਲੁ ਦੀਬਾਣੁ ॥
51ਅਮੁਲੁ ਤੁਲੁ ਅਮੁਲੁ ਪਰਵਾਣੁ ॥
52ਅਮੁਲੁ ਬਖਸੀਸ ਅਮੁਲੁ ਨੀਸਾਣੁ ॥
53ਅਮੁਲੁ ਕਰਮੁ ਅਮੁਲੁ ਫੁਰਮਾਣੁ ॥
54ਅਮੁਲੋ ਅਮੁਲੁ ਆਖਿਆ ਨ ਜਾਇ ॥
55ਆਖਿ ਆਖਿ ਰਹੇ ਲਿਵ ਲਾਇ ॥
56ਆਖਹਿ ਵੇਦ ਪਾਠ ਪੁਰਾਣ ॥
57ਆਖਹਿ ਪੜੇ ਕਰਹਿ ਵਖਿਆਣ ॥
58ਆਖਹਿ ਬਰਮੇ ਆਖਹਿ ਇੰਦ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath