ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 600 · Raag Sorath · Guru Amar Daas Ji

1ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥

2ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥

3ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥

4ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥

5ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

6ਸੋਰਠਿ ਮਹਲਾ ੩ ॥

7ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

8ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

9ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

10ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

11ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

12ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

13ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

14ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

15ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

16ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

17ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

18ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

19ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

20ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

21ਸੋਰਠਿ ਮਃ ੩ ॥

22ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥

23ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥

24ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥

25ਹਰਿ ਜੀਉ ਸਾਚੀ ਨਦਰਿ ਤੁਮਾਰੀ ॥

26ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥

27ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥

28ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥

29ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥

30ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥

31ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥

32ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥

33ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

34ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥

35ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath